Tuesday, June 23, 2026

ਭੁਲੱਥ ਵਿਖੇ ਲੋੜਵੰਦਾਂ ਨੂੰ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ

ਭੁਲੱਥ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਭੁਲੱਥ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਭੁਲੱਥ ਵਿਖੇ ਬੀ.ਡੀ.ਪੀ.ਓ, ਈ.ਓ ਅਤੇ ਉਨ੍ਹਾਂ ਦੇ ਸਟਾਫ PPNJ1504202004ਵੱਲੋਂ ਹੁਣ ਤੱਕ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਾਮਾਨ ਘਰ-ਘਰ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਫ਼ਤ ਰਾਸ਼ਨ ਲੈਣ ਲਈ ਕੇਵਲ ਲੋੜਵੰਦ ਹੀ ਅੱਗੇ ਆਉਣ ਅਤੇ ਰਾਸ਼ਨ ਦਾ ਸਟਾਕ ਨਾ ਕੀਤਾ ਜਾਵੇ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …