Tuesday, November 24, 2026

ਨਿਰੰਤਰ ਸਪਲਾਈ ਲਈ ਖਾਦਾਂ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਵੀ ਮਿਲੀ ਛੋਟ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ ਨੂੰ ਖਾਦ ਦੀ Curfew Passਨਿਰੰਤਰ ਸਪਲਾਈ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵਧੀਕ ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਵਿਭਾਗ ਪੰਜਾਬ ਦੇ ਪੱਤਰ ਰਾਹੀਂ ਪ੍ਰਾਪਤ ਹਦਾਇਤਾਂ ਅਨੁਸਾਰ ਛੋਟ ਦੇ ਹੁਕਮ ਜਾਰੀ ਕੀਤੇ ਹਨ।ਜਿਨ੍ਹਾਂ ਵਿੱਚ ਫਰਟੀਲਾਈਜ਼ਰਜ਼, ਪੈਸਟੀਸਾਈਡਜ਼, ਬੀਜ਼ ਦੇ ਉਤਪਾਦ ਅਤੇ ਪੈਕੇਜਿੰਗ ਯੂਨਿਟ, ਖਾਦ ਬਣਾਉਣ ਵਾਲੀਆਂ ਫੈਕਟਰੀਆਂ ਸ਼ਾਮਲ ਹਨ ਅਤੇ ਇਨ੍ਹਾਂ ਖਾਦ ਫੈਕਟਰੀਆਂ ਵਿੱਚ ਕੰਮ ਸਮੇਂ 10 ਤੋਂ ਵੱਧ ਵਿਅਕਤੀ ਮੌਜੂਦ ਨਹੀਂ ਹੋਣਗੇ।ਲੇਬਰ ਵੱਲੋਂ ਕੰਮ ਕਰਦੇ ਸਮੇਂ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਨੂੰ ਸਾਬਣ ਨਾਲ ਧੋਣਾ ਜਾਂ ਸੈਨੀਟਾਈਜ਼ ਕਰਨਾ ਯਕੀਨੀ ਬਣਾਇਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …