Tuesday, November 24, 2026

ਆਈ.ਜੀ ਤੇ ਐਸ.ਐਸ.ਪੀ ਨੇ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦੇ ਘਰ ਜਾ ਕੇ ਪੁੱਛਿਆ ਹਾਲ

ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਸਨੌਰ ਸਬਜ਼ੀ ਮੰਡੀ `ਚ ਪੁਲਿਸ ਮੁਲਾਜ਼ਮਾਂ `ਤੇ ਹੋਏ ਹਮਲੇ `ਚ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ Jatinder Aulakh Mandeep Sidhuਹਾਲ ਜਾਨਣ ਲਈ ਆਈ.ਜੀ ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਜ਼ਖਮੀ ਮੁਲਾਜ਼ਮਾਂ ਦੇ ਘਰ ਜਾ ਕੇ ਉਨ੍ਹਾਂ ਦਾ ਹਾਲਚਾਲ ਜਾਣਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।
           ਆਈ.ਜੀ ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ ਮਨਦੀਪ ਸਿੰਘ ਸਿੰਘ, ਇੰਸਪੈਕਟਰ ਬਿੱਕਰ ਸਿੰਘ, ਏ.ਐਸ.ਆਈ ਹਰਜੀਤ ਸਿੰਘ, ਏ.ਐਸ.ਆਈ ਰਾਜ ਸਿੰਘ, ਏ.ਐਸ.ਆਈ ਰਘਵੀਰ ਸਿੰਘ ਅਤੇ ਮਾਰਕਿਟ ਕਮੇਟੀ ਦੇ ਏ.ਆਰ ਯਾਦਵਿੰਦਰ ਸਿੰਘ ਦਾ ਹਾਲਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਹਰ ਮਦਦ ਦਾ ਯਕੀਨ ਦਿਵਾਇਆ।ਉਨ੍ਹਾਂ ਕਿਹਾ ਕਿ ਏ.ਐਸ.ਆਈ ਹਰਜੀਤ ਸਿੰਘ ਪੀ.ਜੀ.ਆਈ ਚੰਡੀਗੜ੍ਹ ਵਿਖੇ ਹੁਣ ਠੀਕ-ਠਾਕ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …