ਹੁਸ਼ਿਆਰਪੁਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਡਾਕ ਵਿਭਾਗ ਵਲੋਂ
ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਘਰਾਂ ਵਿੱਚ ਜਾ ਕੇ ਹੀ ਪੈਨਸ਼ਨ ਵੰਡੀ ਜਾ ਰਹੀ ਹੈ।ਉਨਾਂ ਦੱਸਿਆ ਕਿ ਹੁਣ ਤੱਕ 4111 ਲਾਭਪਾਤਰੀਆਂ ਨੂੰ 79,16,899 ਰੁਪਏ ਪੈਨਸ਼ਨ ਵੰਡੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ ਅਤੇ ਕਰਫਿਊ ਦੌਰਾਨ ਜ਼ਿਲਾ ਵਾਸੀਆਂ ਨੂੰ ਘਰਾਂ ਵਿੱਚ ਹੀ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਪੈਨਸ਼ਨ ਵੀ ਡਾਕ ਵਿਭਾਗ ਵਲੋਂ ਘਰਾਂ ਵਿੱਚ ਹੀ ਵੰਡੀ ਜਾ ਰਹੀ ਹੈ।
ਪੋਸਟ ਆਫਿਸ ਦੇ ਸੀਨੀਅਰ ਸੁਪਰਡੈਂਟ ਸ੍ਰੀ ਮੰਦਿਰ ਰਾਣਾ ਨੇ ਦੱਸਿਆ ਕਿ ਡਾਕ ਵਿਭਾਗ ਦੇ ਕਰੀਬ 550 ਕਰਮਚਾਰੀਆਂ ਵਲੋਂ ਕਰਫਿਊ ਦੌਰਾਨ ਘਰ-ਘਰ ਪੈਨਸ਼ਨ ਵੰਡੀ ਜਾ ਰਹੀ ਹੈ।ਉਨਾਂ ਖੁਸ਼ੀ ਪ੍ਰਗਟਾਈ ਕਿ ਕੇਂਦਰ ਵਲੋਂ ਜਾਰੀ ਕੀਤੀ ਲਿਸਟ ਮੁਤਾਬਕ ਹੁਸ਼ਿਆਰਪੁਰ ਟਾਪ 20 ਵਿੱਚ ਸ਼ਾਮਲ ਹੋ ਗਿਆ ਹੈ।ਉਨਾਂ ਕਿਹਾ ਕਿ ਘਰ-ਘਰ ਪੈਨਸ਼ਨ ਵੰੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਇਹ ਕਰਮਚਾਰੀ ਪੈਨਸ਼ਨ ਵੰਡਣ ਦੌਰਾਨ ਲਾਭਪਾਤਰੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦੇ ਰਹੇ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media