ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਅੱਜ
ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ।ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਲੋਕ ਹਿੱਤ ਵਾਲੇ ਇਸ ਪੁੰਨ ਦੇ ਕਾਰਜ ਵਿੱਚ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦੇਣ ਲਈ ਅੱਗੇ ਆਉਣ ਤਾਂ ਕਿ ਸੂਬੇ ਦੇ ਲੋੜਵੰਦਾਂ ਨੂੰ ਰਾਹਤ ਪਹੁੰਚਾਈ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media