ਚੰਡੀਗੜ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ
ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ‘ਚ 3119 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਵਲੋਂ ਖਰੀਦੀ ਗਈ ਹੈ।ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 860 ਮੀਟ੍ਰਿਕ ਟਨ, ਮਾਰਕਫੈਡ ਵਲੋਂ 763 ਟਨ ਅਤੇ ਪਨਸਪ ਵਲੋਂ 301 ਟਨ ਕਣਕ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ ਵਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 574 ਮੀਟ੍ਰਿਕ ਟਨ ਕਣਕ ਵੀ ਖਰੀਦੀ ਹੈ।ਆਸ਼ੂ ਨੇ ਕਿਹਾ ਕਿ ਖਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media