Friday, June 26, 2026

ਥਾਣਾ ਸਿਟੀ ਧੂਰੀ ਵਿਖੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਸੈਨੇਟਾਈਜ਼ਰ ਮਸ਼ੀਨ ਕੀਤੀ ਭੇਂਟ

ਧੂਰੀ, 16 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਲਈ ਸ਼ਹਿਰ ਦੀ ਸਮਾਜਸੇਵੀ ਸੰਸਥਾ PPNJ1604202002ਹੈਲਪਿੰਗ ਹੈਂਡ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਇੱਕ ਸੈਨੇਟਾਈਜ਼ਰ ਮਸ਼ੀਨ ਭੇਂਟ ਕੀਤੀ ਗਈ।ਸੰਸਥਾ ਦੇ ਆਗੂਆਂ ਸ਼ੁਭਮ ਅਤੇ ਅਮਿਤ ਕੁਮਾਰ ਨੇ ਦੱਸਿਆ ਕਿ ਡਿਊਟੀ ‘ਤੇ ਆਉਣ-ਜਾਣ ਵਾਲੇ ਪੁਲਿਸ ਮੁਲਾਜ਼ਮ, ਅਧਿਕਾਰੀ ਅਤੇ ਕਰਮਚਾਰੀ ਇਸ ਸੈਨੀਟਾਈਜ਼ਰ ਮਸ਼ੀਨ ਵਿੱਚੋਂ ਲੰਘ ਕੇ ਆਪਣੇ ਆਪ ਨੂੰ ਪੂਰੀ ਤਰਾਂ ਸੈਨੇਟਾਈਜ਼ ਕਰ ਸਕਦੇ ਹਨ।ਟਨਲ ਦਾ ਉਦਘਾਟਨ ਕਰਨ ਪਹੁੰਚੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਮੂਹ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਕਡਾਊਨ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਹਿਯੋਗ ਦੇ ਚੱਲਦਿਆਂ ਹਲਕਾ ਧੂਰੀ ਕੋਰੋਨਾ ਦੇ ਪ੍ਰਕੋਪ ਤੋਂ ਬਚਿਆ ਹੋਇਆ ਹੈ।ਉਹਨਾਂ ਪਟਿਆਲਾ ਵਿਖੇ ਨਿਹੰਗ ਸਿੰਘਾਂ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਕੀਤੇ ਕਾਤਿਲਾਨਾ ਹਮਲੇ ਦੀ ਵੀ ਨਿਖੇਧੀ ਕੀਤੀ।
                     ਇਸ ਮੌਕੇ ਰਾਈਸੀਲਾ ਹੈਲਥ ਫੂਡਜ਼ ਲਿਮ: ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ, ਡੀ.ਐਸ.ਪੀ ਧੂਰੀ ਰਛਪਾਲ ਸਿੰਘ, ਥਾਣਾ ਸਿਟੀ ਦੇ ਇੰਚਾਰਜ ਦਰਸ਼ਨ ਸਿੰਘ, ਕਮਲ ਸਾਊਂਡ ਦੇ ਐਮ.ਡੀ ਕਮਲਜੀਤ ਸਿੰਘ, ਅਮਨ ਮੁਲਤਾਨੀ, ਜੋਨੀ ਅਰੋੜਾ ਅਤੇ ਅਵਨੀਸ਼ ਗਰਗ ਆਦਿ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …