Sunday, September 27, 2026

ਕੈਬਨਿਟ ਮੰਤਰੀ ਸੋਨੀ ਵਲੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਤੇ 400 ਪਰਿਵਾਰਾਂ ਨੂੰ ਭੇਜਿਆ ਲੰਗਰ

ਅੰਮ੍ਰਿਤਸਰ, 16 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਪਣੇ ਨਿਵਾਸ ਸਥਾਨ ਤੋਂ PPNJ1604202003ਅੰਮ੍ਰਿਤਸਰ ਕੇਂਦਰੀ ਹਲਕੇ ਲਈ ਪੰਜਾਬ ਸਰਕਾਰ ਦੀ ਤਰਫੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ 400 ਪਰਿਵਾਰਾਂ ਨੂੰ ਮਾਤਾ ਲਾਲ ਦੇਵੀ ਮੰਦਰ ਦੇ ਸਹਿਯੋਗ ਨਾਲ ਲੰਗਰ ਤਿਆਰ ਕਰਕੇ ਭੇਜਿਆ।ਉਨਾਂ ਕਿਹਾ ਕਿ ਜਿਲਾ ਪ੍ਰਸਾਸਨ ਦੇ ਨਾਲ ਨਾਲ ਸਮਾਜ ਸੇਵੀ ਸੰਗਠਨ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੌਢਾ ਜੋੜ ਕੇ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ।ਉਨਾਂ ਕਿਹਾ ਕਿ ਉਨਾਂ ਵਲੋਂ ਰੋਜ਼ਾਨਾ ਹੀ ਲੋੜਵੰਦਾ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
             ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਈਆਂ ਪਾਬੰਦੀਆਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ।
             ਇਸ ਮੌਕੇ ਉਨਾਂ ਨਾਲ ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਸ਼ਾਮ ਸੋਨੀ ਅਤੇ ਰਮਨ ਵਿਰਕ ਵੀ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …