ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਦੌਰਾਨ ਨਗਰ ਕੌਂਸਲ ਲੌਂਗੋਵਾਲ ਦੇ ਸਾਰੇ ਸਫਾਈ ਸੇਵਕ ਪੂਰੀ ਤਨਦੇਹੀ ਨਾਲ
ਡਿਊਟੀ ਨਿਭਾਅ ਰਹੇ ਹਨ।ਜਿਸ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੰਗਰੂਰ-2 ਦੇ ਸਕੱਤਰ ਸ਼ਿਸ਼ਨਪਾਲ ਗਰਗ ਵਲੋਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਾਸਕ ਵੀ ਵੰਡੇ ਗਏ।ਗਰਗ ਨੇ ਕਿਹਾ ਕਿ ਕੌਂਸਲ ਦੇ ਇਨ੍ਹਾਂ ਸਫ਼ਾਈ ਕਰਮਚਾਰੀਆਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸਮੁੱਚੇ ਕਸਬੇ ਅੰਦਰ ਸਫ਼ਾਈ ਨਿਰੰਤਰ ਜਾਰੀ ਹੈ।ਇਸ ਲਈ ਇਨ੍ਹਾਂ ਦਾ ਸਨਮਾਨ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਇਸ ਮੌਕੇ ਨਗਰ ਕੌਂਸਲ ਦੇ ਸਫ਼ਾਈ ਇੰਚਾਰਜ਼ ਸੁਖਦੇਵ ਸਿੰਘ ਅਤੇ ਸਫਾਈ ਸੇਵਕ ਹਾਜ਼ਰ ਸਨ ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media