Saturday, June 27, 2026

ਪੂਨਮ ਕਾਂਗੜਾ ਨੇ ਵੰਡਿਆ 3000 ਪਰਿਵਾਰਾਂ ਨੂੰ ਰਾਸ਼ਨ

ਰਾਸ਼ਨ ਜਮਾਂ ਨਾ ਕਰਨ ਲਈ ਵੀ ਕੀਤੀ ਅਪੀਲ

ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਵਲੋ ਜਿਲਾ ਸੰਗਰੂਰ ਦੇ ਵੱਖ-ਵੱੱਖ ਹਿੱਸੇ ਵਿੱਚ ਰਹਿੰਦੇ ਤਿੰਨ ਹਜਾਰ ਤੋਂ ਵੀ ਵੱਧ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ ਗਿਆ।ਸ਼੍ਰੀਮਤੀPPNJ1604202009ਪੂਨਮ ਕਾਂਗੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫਿਊ ਦੌਰਾਨ ਕਿਸੇ ਨੂੰ ਵੀ ਭੁੱਖੇ ਢਿੱਡ ਨਹੀਂ ਰਹਿਣ ਦੇਵਾਂਗੇ ਅਤੇ ਜਰੂਰਤਮੰਦ ਪਰਿਵਾਰਾਂ ਦੀ ਰਾਸ਼ਨ ਦਵਾਈਆਂ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋ ਲੋੜਵੰਦਾਂ ਦੀ ਵਧ ਚੜ ਕੇ ਮਦਦ ਕੀਤੀ ਜਾ ਰਹੀ ਹੈ।ਕਾਂਗੜਾ ਨੇ ਕਿਹਾ ਕਿ ਕਈ ਜਗ੍ਹਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਪਰਿਵਾਰ ਜਰੂਰਤ ਤੋਂ ਜਿਆਦਾ ਰਾਸ਼ਨ ਜਮਾਂ ਕਰਕੇ ਦੇਸ਼ ਵਾਸੀਆਂ ਨਾਲ ਬਹੁਤ ਵੱਡਾ ਧੋਖਾ ਕਰਕੇ ਇਨਸਾਨੀਅਤ ਨੂੰ ਵੀ ਸ਼ਰਮਸਾਰ ਕਰ ਰਹੇ ਹਨ।ਇਸ ਲਈ ਉਹ ਜਮਾਂ ਕਰਨ ਵਾਲਿਆਂ ਨੂੰ ਅਪੀਲ ਹੈ ਕਿ ਉਹ ਅਜਿਹਾ ਨਾ ਕਰਨ।ਜੇਕਰ ਕਿਸੇ ਪਰਿਵਾਰ ਨੂੰ ਰਾਸ਼ਨ ਜਾ ਕਿਸੇ ਹੋਰ ਤਰ੍ਹਾਂ ਦੀ ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਮੋਬਾਇਲ ਨੰਬਰ 94784-86000, 85752-86000 ‘ਤੇ ਸੰਪਰਕ ਕਰ ਸਕਦੇ ਹਨ ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …