Thursday, October 1, 2026

ਕੋਰੋਨਾ ਵਾਇਰਸ ਤੋਂ ਬਚਾਅ ਲਈ ਅਹਿਮ ਹਨ ਪਿੰਡਾਂ ’ਚ ਲਗਾਏ ਠੀਕਰੀ ਪਹਿਰੇ

ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਲਈ ਜਿਥੇ ਠੀਕਰੀ ਪਹਿਰੇ ਅਹਿਮ ਭੂਮਿਕਾ ਨਿਭਾਅ ਰਹੇ PPNJ1604202011ਹਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਇਸ ਕੰਮ ਵਿੱਚ ਪੂਰੀ ਜਿੰਮੇਵਾਰੀ ਨਾਲ ਜੁੱਟੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਸਰਪੰਚਾਂ ਅਤੇ ਯੂਥ ਕਲੱਬਾਂ ਨੇ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾਏ ਹੋਏ ਹਨ ਅਤੇ  ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਵਿਚ ਦਾਖ਼ਲ ਨਾ ਹੋਵੇ ਅਤੇ ਕੋਈ ਵੀ ਪਿੰਡ ਤੋਂ ਬਾਹਰ ਨਾ ਜਾਵੇ।ਪਿੰਡ ਵਿਚ ਜ਼ਰੂਰੀ ਵਸਤਾਂ ਜਿਵੇਂ ਸਬਜ਼ੀਆਂ, ਦੁੱਧ, ਕਰਿਆਨਾ, ਗੈਸ ਸਿਲੰਡਰ ਅਤੇ ਦਵਾਈਆਂ ਆਦਿ ਦੀ ਸਪਲਾਈ ਜਾਂ ਸਪੁਰਦਗੀ ਦੇ ਮਾਮਲੇ ਵਿੱਚ ਇਜਾਜ਼ਤ ਲੈ ਕੇ ਅੰਦਰ ਆਉਣ ਦੀ ਆਗਿਆ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਅੰਦਰ ਆਉਣ ਅਤੇ ਬਾਹਰ ਜਾਣ ਵਾਲਿਆਂ ਦਾ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਕੋਰੋਨਾ ਪਾਜ਼ੇਟਿਵ ਕੇਸ ਉਭਰਨ ਦੀ ਸਥਿਤੀ ਵਿਚ ਸਰੋਤ ਤੱਕ ਆਸਾਨੀ ਨਾਲ ਪਹੁੰਚਿਆ ਜਾ ਸਕੇ ਅਤੇ ਰੋਕਥਾਮ ਲਈ ਕਦਮ ਚੁੱਕੇ ਜਾ ਸਕਣ। ਇਸ ਤੋਂ ਇਲਾਵਾ ਪੰਚਾਇਤਾਂ ਵੱਲੋਂ ਆਪਣੀ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਵੀ ਲਗਾਤਾਰ ਚਲਾਈ ਜਾ ਰਹੀ ਹੈ ਅਤੇ ਸਮਾਜਿਕ ਦੂਰੀ ਯਕੀਨੀ ਬਣਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਗਏ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …