ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿੰਨੇ ਵੀ ਬੈਂਕ ਹਨ, ਉਨ੍ਹਾਂ ਬੈਂਕਾਂ ਦੇ ਬਾਹਰ ਜ਼ਮੀਨ ‘ਤੇ ਰੰਗਦਾਰ ਗੋਲੇ ਲਗਾਏ ਗਏ ਹਨ
ਤਾਂ ਜੋ ਲੋਕ ਇਨ੍ਹਾਂ ਗੋਲਿਆਂ ‘ਚ ਖੜ੍ਹੇ ਹੋ ਕੇ ਸੋਸ਼ਲ ਡਿਸਟੈਂਸ ਬਰਕਰਾਰ ਰੱਖ ਸਕਣ।ਇਹ ਪ੍ਰਗਟਾਵਾ ਲੀਡ ਬੈਂਕ ਮੈਨੇਜਰ ਪੰਜਾਬ ਨੇਸਨਲ ਬੈਂਕ ਪਠਾਨਕੋਟ ਸੁਨੀਲ ਦੱਤ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੀਆਂ ਵੱਖ-ਵੱਖ ਬੈਂਕਾਂ ਦੀਆਂ ਬਰਾਂਚਾਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਬੈਂਕ ਵਿੱਚ ਆਉਂਣ ਵਾਲੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਾਵਧਾਨੀਆਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਈਰਸ ਤੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਬੈਂਕ ਵਿੱਚ ਆਉਂਦੇ ਸਮੇਂ ਮਾਸਕ ਜਰੂਰ ਪਾਉਣ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media