Wednesday, April 29, 2026

ਜ਼ਿਲ੍ਹਾ ਤਰਨ ਤਾਰਨ ‘ਚ ਅਜੇ ਤੱਕ ਕੋਈ ਕੋਵਿਡ-19 ਪੀੜ੍ਹਤ ਮਰੀਜ਼ ਨਹੀਂ- ਡੀ.ਸੀ

ਅਜੇ ਤਕ ਭੇਜੇ 21 ਸੈਂਪਲਾਂ ਵਿਚੋਂ 20 ਦੀ ਰਿਪੋਰਟ ਨੈਗੇਟਿਵ

ਤਰਨ ਤਾਰਨ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਨਾਲ ਪੀੜ੍ਹਤ ਕੋਈ ਮਰੀਜ਼ ਨਹੀਂ ਹੈ।ਇਹ Corona Virusਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ੱਕੀ ਮਰੀਜ਼ਾਂ ਦੇ 21 ਸੈਂਪਲ ਟੈਸਟ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਭੇਜੇ ਗਏ ਸਨ, ਜਿੰਨ੍ਹਾਂ ਵਿਚੋਂ 20 ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਇੱਕ ਦੀ ਰਿਪੋਟਰ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ 10 ਹੋਰ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕਰਨ ਲਈ ਅੱਜ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਭੇਜੇ ਗਏ ਹਨ।
                  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਤੋਂ ਬਚਣ ਦਾ ਅਜੇ ਤੱਕ ਇੱਕੋ-ਇੱਕ ਤਰੀਕਾ ਸਮਾਜਿਕ ਦੂਰੀ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …