ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ (ਕੋਵਿਡ-19) ਦੇ ਸੰਕਟ ਦੇ ਚੱਲਦਿਆਂ ਬਲਾਕ ਪਠਾਨਕੋਟ ਅੰਦਰ ਚੱਲਣ ਵਾਲੀਆਂ ਸਮੂਹ
ਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਕਟਾਣੂ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ੇ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਤਹਿਤ ਸਮੂਹ ਕੰਬਾਈਨ ਹਾਸਵੈਸਟਰ ਮਸ਼ੀਨਾਂ ਨੂੰ ਕਣਕ ਦੀ ਕਟਾਈ ਸ਼ੁਰੂ ਕਰਨ ਤੋਂ ਪਹਿਲਾਂ ਸੋਡੀਅਮ ਹਾਈਪੋਕਲੋਰਾਈਟ /ਸੈਨੇਟਾਈਜ਼ਰ ਦਾ ਛਿੜਕਾਅ ਕਰਕੇ ਕੀਟਾਣੂ ਮੁਕਤ ਕਰ ਦਿੱਤਾ ਗਿਆ ਹੈ।
ਬਲਾਕ ਪਠਾਨਕੋਟ ਸਮੇਤ ਘਰੋਟਾ ਅਤੇ ਸੁਜਾਨਪੁਰ ਵਿੱਚ ਕੁੱਲ 52 ਕੰਬਾਈਨ ਹਾਰਵੈਸਟਰ ਮਸ਼ੀਨਾਂ ਕਣਕ ਦੀ ਕਟਾਈ ਦਾ ਕੰਮ ਅਗਲੇ ਦਿਨਾਂ ਦੌਰਾਨ ਪੂਰਾ ਕਰ ਲੈਣਗੀਆਂ।26 ਕੰਬਾਈਨ ਮਾਲਿਕਾਂ ਨੂੰ ਕਰਫਿਊ ਪਾਸ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀਆਂ ਨੂੰ ਸ਼ੁਕਰਵਾਰ ਨੂੰ ਜਾਰੀ ਕਰ ਦਿੱਤੇ ਜਾਣਗੇ।ਉਨਾ ਦੱਸਿਆ ਕਿ ਕੰਬਾਈਨ ਹਾਰਵੈਸਟਰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਣਕ ਦੀ ਕਟਾਈ ਦਾ ਕੰਮ ਕਰਨਗੀਆਂ।ਉਨ੍ਹਾਂ ਦੱਸਿਆ ਕਿ ਹਰੇਕ ਮਸ਼ੀਨ ਨਾਲ ਇੱਕ ਡਰਾਈਵਰ ਅਤੇ ਦੋ ਹੈਲਪਰ/ ਮਕੈਨਿਕ ਸਮੇਤ ਚਾਰ ਤੋਂ ਵੱਧ ਵਿਅਕਤੀ ਨਹੀਂ ਹੋਣਗੇ, ਜੋ ਆਪਣੀ ਅਤੇ ਕੰਬਾਈਨ ਦੀ ਸਾਫ ਸਫਾਈ ਦਾ ਪੂਰਾ ਖਿਆਲ ਰੱਖਣਗੇ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media