Wednesday, April 29, 2026

ਕਣਕ ਦੀ ਖਰੀਦ ’ਚ ਅੜਿੱਕਾ ਡਾਹੁਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰੇਗਾ ਮੰਡੀ ਬੋਰਡ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋਈ ਹੈ, ਪਰ ਜਿਲ੍ਹੇ ਵਿਚ ਕਣਕ ਦੀ ਕਟਾਈ ਸ਼ੁਰੂ ਨਾ ਹੋਣ PPNJ1704202001ਕਾਰਨ ਅਜੇ ਮੰਡੀ ਵਿਚ ਫਸਲ ਨਹੀਂ ਆਈ, ਪਰ ਮੰਡੀ ਬੋਰਡ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ।ਇਹ ਪ੍ਰਗਟਾਵਾ ਕਰਦੇ ਮੰਡੀ ਅਧਿਕਾਰੀ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਪੰਜਾਬ ਮੰਡੀ ਬੋਰਡ ਨੇ ਬੁੱਧਵਾਰ ਨੂੰ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਖਰੀਦ ਕਾਰਜਾਂ ਵਿੱਚ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।
              ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਜੋ ਵੀ ਧਿਰ ਕੰਮ ਵਿਚ ਰੁਕਾਵਟ ਬਣੇਗੀ, ਉਸਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਆਫਤਨ ਪ੍ਰਬੰਧਨ ਐਕਟ 2005 ਦੀਆਂ ਸਖਤ ਧਾਰਾਵਾਂ ਤਹਿਤ ਕਾਰਵਾਈ ਵੀ ਕੀਤੀ ਜਾਵੇਗੀ।ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਭਗਤ ਨੇ ਹੜਤਾਲ ’ਤੇ ਜਾਣ ਦੀ ਧਮਕੀ ਦੇਣ ਵਾਲੇ ਆੜ੍ਹਤੀਆ ਕੋਲ ਫਸਲ ਲੈ ਕੇ ਜਾਣ ਵਾਲੇ ਸਾਰੇ ਕਿਸਾਨਾਂ ਦੇ ਪਾਸ ਤੁਰੰਤ ਰੱਦ ਕਰਨ ਅਤੇ ਉਸੇ ਮੰਡੀ ਵਿੱਚ ਕੰਮ ਕਰ ਰਹੇ ਹੋਰ ਆੜ੍ਹਤੀਆਂ ਕੋਲ ਫਸਲ ਲਿਜਾਣ ਲਈ ਇਹਨਾਂ ਕਿਸਾਨਾਂ ਨੂੰ ਪਾਸ ਮੁੜ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …