ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਾੜੀ ਦੀ ਫਸਲ ਦੀ ਕਟਾਈ ਅਤੇ ਸਾਂਭ-ਸੰਭਾਲ ਲਈ ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ
ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕੋਵਿਡ 19 ਦੀ ਰੋਕਥਾਮ ਲਈ ਜਿਲ੍ਹੇ ਭਰ ਵਿਚ ਲਗਾਏ ਗਏ ਕਰਫਿੳੂ ਤੋਂ ਕੁੱਝ ਘੰਟਿਆਂ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ।ਜਾਰੀ ਕੀਤੇ ਗਏ ਹੁਕਮਾਂ ਵਿਚ ਉਨਾਂ ਲਿਖਿਆ ਹੈ ਕਿ ਕਣਕ ਦੀ ਫਸਲ ਦੀ ਕਟਾਈ ਤੇ ਹੋਰ ਖੇਤੀ ਕੰਮਾਂ ਲਈ ਕਿਸਾਨ ਤੇ ਖੇਤ ਮਜ਼ਦੂਰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਆਪਣੇ ਖੇਤਾਂ ਵਿਚ ਜਾ ਸਕਣਗੇ।ਇਸੇ ਤਰਾਂ ਸ਼ਾਮ ਨੂੰ ਖੇਤਾਂ ਤੋਂ ਵਾਪਸੀ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਦਾ ਹੋਵੇਗਾ।ਇਸੇ ਦੌਰਾਨ ਕਿਸਾਨਾਂ ਨੂੰ ਆਪਣੀ ਫਸਲ ਦੀ ਸਾਂਭ-ਸੰਭਾਲ ਤੋਂ ਇਲਾਵਾ ਹੋਰ ਕਿਧਰੇ ਵੀ ਜਾਣ ਦੀ ਆਗਿਆ ਨਹੀਂ ਹੋਵੇਗੀ।
ਉੁਨਾਂ ਜਾਰੀ ਹੁਕਮਾਂ ਦੀ ਕਾਪੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ ਨੂੰ ਭੇਜ ਕੇ ਇਸ ਦੀ ਯੋਗ ਪਾਲਣਾ ਦੀ ਹਦਾਇਤ ਵੀ ਕੀਤੀ ਹੈ।ਉਨਾਂ ਕਿਹਾ ਕਿ ਮੰਡੀ ਵਿਚ ਕਣਕ ਲਿਜਾਣ ਵਾਲੇ ਕਿਸਾਨ ਕੋਲ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਗਿਆ ਕੂਪਨ ਹੋਣਾ ਜ਼ਰੂਰੀ ਹੈ, ਤਾਂ ਹੀ ਉਸਦੀ ਟਰਾਲੀ ਮੰਡੀ ਵਿਚ ਦਾਖਲ ਹੋ ਸਕੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media