Wednesday, August 12, 2026

ਭਾਰਤ ਵਿੱਚ ਫਸੇ 41 ਪਾਕਿਸਤਾਨੀ ਆਪਣੇ ਮੁਲਕ ਪਰਤੇ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਫਸੇ 41 ਪਾਕਿਸਤਾਨੀਆਂ ਨੂੰ ਦੋਵਾਂ ਦੇਸ਼ਾਂ ਦੀਆਂ PPNJ1704202006ਸਰਕਾਰਾਂ ਤੋਂ ਮਿਲੀ ਆਗਿਆ ਸਦਕਾ ਆਪਣੇ ਘਰ ਜਾਣਾ ਨਸੀਬ ਹੋਇਆ।ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਹੱਦ ਸੀਲ ਕੀਤੀ ਹੋਣ ਕਾਰਨ 41 ਪਾਕਿਸਤਾਨੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਫਸ ਗਏ ਸਨ।ਉਨਾਂ ਨੂੰ ਅੱਜ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਹਿਮਤੀ ਦਿੱਤੇ ਜਾਣ ਉਪਰੰਤ ਅਟਾਰੀ ਵਾਹਗਾ ਸਰਹੱਦੀ ਗੇਟ ਖੋਲ੍ਹ ਕੇ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਨਾਂ ਪਾਕਿਸਤਾਨੀ ਨਾਗਰਿਕਾਂ ਨੇ ਵੀ ਪੰਜਾਬ ਸਰਕਾਰ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀ ਭਰਵੀਂ ਤਾਰੀਫ਼ ਕੀਤੀ ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …