ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵੱਲੋਂ ਕੋਵਿਡ-19 ਨੂੰ ਐਮਰਜੈਂਸੀ ਪ੍ਰਬੰਧਨ ਐਕਟ ਦੇ ਤਹਿਤ ਮਹਾਂਮਾਰੀ ਘੋਸ਼ਿਤ
ਕੀਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਜਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਪਿੰਡ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਨੂੰ ‘ਕੋਵਿਡ ਕੇਅਰ ਸੈਂਟਰ’ ਵਜੋਂ ਨੋਟੀਫਾਈ ਕੀਤਾ ਗਿਆ ਹੈ।ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮਹਾਂਮਾਰੀ ਨਾਲ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ ਅਤੇ ਆਈਸੋਲੇਸ਼ਨ ਵਿਚ ਰੱਖਣ ਲਈ ਢੁੱਕਵੇਂ ਪ੍ਰਬੰਧਾਂ ਦੀ ਸਖਤ ਜ਼ਰੂਰਤ ਹੈ ਤਾਂ ਜੋ ਇਸ ਪਾਜ਼ਿਟਿਵ ਕੇਸਾਂ ਨੂੰ ਆਈਸੋਲੇਟ ਕਰਕੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ ਅਤੇ ਇਸ ਬੀਮਾਰੀ ਦੇ ਸਮਾਜਿਕ ਫ਼ੈਲਾਅ ਨੂੰ ਰੋਕਿਆ ਜਾ ਸਕੇ।
ਇਹ ਹੁਕਮ ਅਗਲੇ 3 ਮਹੀਨਿਆਂ ਤੱਕ ਲਾਗੂ ਰਹਿਣਗੇ ਅਤੇ ਮਹਾਂਮਾਰੀ ਦੇ ਜਾਰੀ ਰਹਿਣ ਦੀ ਸੂਰਤ ਵਿੱਚ ਵਧਾਏ ਵੀ ਜਾ ਸਕਦੇ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media