Saturday, June 27, 2026

ਜਿਲ੍ਹਾ ਪਠਾਨਕੋਟ ‘ਚ 16 ਅਪ੍ਰੈਲ ਨੂੰ 4 ਵਿਚੋਂ 2 ਰਿਪੋਰਟਾਂ ਪਾਜ਼ਟਿਵ ਤੇ 2 ਨੈਗਟਿਵ

ਕੁੱਲ 24 ਪਾਜ਼ਟਿਵ ਅਤੇ 205 ਲੋਕਾਂ ਦੀ ਰਿਪੋਰਟ ਕਰੋਨਾ ਨੈਗਟਿਵ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 24 ਹੈ ਅਤੇ ਲੋਕਾਂ ਨੂੰ ਆਈਸੋਲੇਟ ਕੀਤਾ Gurpreet Khehra DCਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਇਨ੍ਹਾਂ ਦੇ ਸੰਪਰਕ ਲੋਕ ਜਿਨ੍ਹਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਜਿਸ ਨੂੰ ਆਈਸੋਲੇਟ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ।ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਰਦਿਆਂ ਦੱਸਿਆ ਕਿ ਪਿੱਛਲੇ ਦਿਨ ਬੀਤੀ ਰਾਤ ਚਾਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਸੀ।ਜਿਸ ਵਿੱਚ ਦੋ ਲੋਕ ਜਿਨ੍ਹਾਂ ਵਿੱਚੋਂ ਜੈ ਪਾਲ (31) ਸਪੁੱਤਰ ਰਾਮੇਸ਼ ਮਾਮੂਨ ਕੈਂਟ ਪਠਾਨਕੋਟ ਅਤੇ ਸੰਗੀਤਾ (40) ਕਿਲਾ ਮੁਹੱਲਾ ਸੁਜਾਨਪੁਰ ਨਿਵਾਸੀ ਹੈ।ਇਨ੍ਹਾਂ ਦੋਨਾਂ ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਹੈ, ਜਦਕਿ ਦੋ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਉਨ੍ਰਾਂ ਦੱਸਿਆ ਕਿ ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ 205 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ ਅਤੇ 24 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਹੈ।ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਰਫਿਓ ਦੀ ਪਾਲਣਾ ਕਰੀਏ ਅਤੇ ਘਰ੍ਹਾਂ ਅੰਦਰ ਰਹੀਏ ਤਾਂ ਜੋ ਇਸ ਬੀਮਾਰੀ ਨੂੰ ਹਰਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਅਲੱਗ-ਅਲੱਗ ਖੇਤਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਵੇ ਕਰਵਾਇਆ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …