ਕਪੂਰਥਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ’ਚ ਨੋਵਲ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਲੋੜਵੰਦਾਂ ਦੀ ਮਦਦ ਲਈ ਬਹੁਤ
ਸਾਰੀਆਂ ਸੰਸਥਾਵਾਂ ਅਤੇ ਦਾਨੀ ਸੱਜਣ ਅੱਗੇ ਆ ਰਹੇ ਹਨ।ਇਸੇ ਤਹਿਤ ਅੱਜ ‘ਦੀ ਕਪੂਰਥਲਾ ਸੈਂਟਰਲ ਕੋਆਪ੍ਰੇਟਿਵ ਇੰਪਲਾਈਜ਼ ਯੂਨੀਅਨ’ ਵੱਲੋਂ ਲੋੜਵੰਦਾਂ ਲਈ 51 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਯੋਗਦਾਨ ਦਿੱਤਾ ਗਿਆ। ਇਸ ਸਬੰਧੀ ਉਕਤ ਰਾਸ਼ੀ ਦਾ ਚੈਕ ਯੂਨੀਅਨ ਦੇ ਪ੍ਰਧਾਨ ਮਹੇਸ਼ ਸੰਗਰ ਅਤੇ ਹੋਰਨਾਂ ਅਹੁਦੇਦਾਰਾਂ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੂੰ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਇਸ ਨੇਕ ਕਾਰਜ ਲਈ ਯੂਨੀਅਨ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਹੋਰਨਾਂ ਦਾਨੀ ਸੱਜਣਾਂ ਨੂੰ ਵੀ ਵੱਧ-ਚੜ੍ਹ ਕੇ ਅੱਗੇ ਆਉਣ ਦੀ ਅਪੀਲ ਕੀਤੀ।ਇਹ ਦਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕਪੂਰਥਲਾ ਦੇ ਖਾਤੇ ਵਿਚ ਵੀ ਦਿੱਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਨਾਲ ਮੋਬਾਈਲ ਨੰਬਰ 98146-78434 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਵਾਲੀਆ, ਮੈਨੇਜਰ ਰਜਿੰਦਰ ਆਨੰਦ ਅਤੇ ਕੈਸ਼ੀਅਰ ਵਰਿੰਦਰ ਕੁਮਾਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media