ਰੂਪਨਗਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਪੱਧਰ ’ਤੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਜਿਸ ਤਹਿਤ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਤੋਂ ਇਲਾਵਾ ਹੋਰ ਪ੍ਰਭਾਵਿਤ ਜਿਲ੍ਹਿਆਂ ਤੇ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਵੀ ਏਕਾਂਤਵਾਸ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਦੇ ਪ੍ਰਭਾਵਿਤ ਜਿਲ੍ਹਿਆਂ ਤੇ ਹੋਰ ਰਾਜਾਂ ਤੋਂ ਰੋਪੜ੍ਹ ਜਿਲ੍ਹੇ ਵਿੱਚ ਪ੍ਰਵੇਸ਼ ਕਰਨ ਵਾਲੇ ਹਰ ਵਿਅਕਤੀ ਦਾ ਵੇਰਵਾ ਲੈ ਕੇ ਉਨ੍ਹਾਂ ਨੂੰ ਘਰ੍ਹਾਂ ਵਿਚ ਏਕਾਂਤਵਾਸ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਕੁੱਲ 414 ਵਿਅਕਤੀਆਂ ਨੂੰ ਏਕਾਂਤਵਾਸ ਕੀਤਾ ਗਿਆ ਹੈ।ਜਿਨ੍ਹਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਕਿ ਉਹ ਨਿਯਮਾਂ ਦੀ ਉਲੰਘਣਾ ਕਰਕੇ ਘਰਾਂ ਤੋਂ ਬਾਹਰ ਜਾਂ ਜਨਤਕ ਥਾਵਾਂ ’ਤੇ ਨਾ ਜਾਣ।ਇਸ ਪ੍ਰਕਿਰਿਆ ਨੂੰ ਪੂਰੇ ਜਿਲ੍ਹੇ ਵਿੱਚ ਲਾਗੂ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media