Thursday, July 9, 2026

ਰਾਜਪੁਰਾ ਵਿਖੇ ਇੱਕ ਔਰਤ ਕੋਵਿਡ ਪਾਜ਼ਟਿਵ ਮਿਲੀ – ਸਿਵਲ ਸਰਜਨ

ਪਟਿਆਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਡਾ. ਮਲਹੋਤਰਾ ਨੇ ਦੱਸਿਆ ਕਿ Corona Virusਰਾਜਪੁਰਾ ਦੀ ਨਵੀਂ ਅਨਾਜ ਮੰਡੀ ਦੀ ਰਹਿਣ ਵਾਲੀ 53 ਸਾਲਾ ਔਰਤ ਜੋ ਕਿ ਬੀਤੇ ਦਿਨੀਂ ਬੁਖਾਰ, ਖਾਂਸੀ ਦੀ ਤਕਲੀਫ਼ ਕਾਰਨ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਹੋਈ ਸੀ।ਉਸ ਦਾ ਵੀ ਕੋਰੋਨਾ ਜਾਂਚ ਲਈ ਲਿਆ ਸੈਂਪਲ ਲੈਬ ਰਿਪੋਰਟ ਅਨੁਸਾਰ ਕੋਵਿਡ ਪਾਜ਼ਟਿਵ ਪਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਕੇਸ ਦੇ ਸਬੰਧਤ ਪਰਿਵਾਰਕ ਮੈਂਬਰਾਂ ਦੇ ਵੀ ਕੋਵਿਡ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।
            ਜਿਲ੍ਹੇ ਵਿੱਚ ਹੁਣ ਤੱਕ ਦੇ ਕੋਰੋਨਾ ਮਰੀਜ਼ਾਂ ਦੀ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਕੋਰੋਨਾ ਜਾਂਚ ਲਈ ਲਏ 160 ਸੈਂਪਲਾਂ ਵਿਚੋਂ 11 ਕੋਰੋਨਾ ਪੌਜਟਿਵ 147 ਨੈਗੇਟਿਵ ਅਤੇ 2 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਪੌਜਟਿਵ ਕੇਸ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …