Saturday, April 18, 2026

ਕੋਰੋਨਾ ਪੋਜ਼ਟਿਵ ਮਿਲਦਿਆਂ ਹੀ ਜਿਲ੍ਹਾ ਪ੍ਰਸ਼ਾਸਨ ਨੇ ਸੀਲ ਕੀਤਾ ਫਿਰੋਜ਼ਪੁਰ ਦਾ ਪੂਰਾ ਪਿੰਡ

ਮਰੀਜ਼ ਨੂੰ ਆਈਸੋਲੇਸ਼ਨ ਵਾਰਡ ‘ਚ ਭੇਜਿਆ – ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿੰਡ ਵਾੜਾ ਭਾਈ ਕਾ ਵਿੱਚ ਕੋਰੋਨਾ ਪੋਜਟਿਵ ਮਰੀਜ਼ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ Corona fightsਵਲੋਂ ਨਿਰਧਾਰਿਤ ਕੀਤੇ ਪ੍ਰੋਟੋਕਾਲ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਪੌਜ਼ਟਿਵ ਮਰੀਜ਼ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਹੈ, ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹੋਮ ਕੁਆਰਨਟਾਈਨ ਕਰ ਦਿੱਤਾ ਹੈ।
               ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਲੁਧਿਆਣਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਨੂੰ 15 ਅਪ੍ਰੈਲ ਨੂੰ ਲਿਖਤੀ ਸੂਚਨਾ ਭੇਜੀ ਗਈ ਸੀ ਕਿ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਤਲਾਸ਼ ਕਰਨ ਲਈ ਲਿਖਿਆ ਗਿਆ ਸੀ।ਚਿੱਠੀ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਲੱਭਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਕਰਵਾਰ ਮਰੀਜ਼ ਦੇ ਪੌਜ਼ਟਿਵ ਹੋਣ ਦਾ ਪਤਾ ਲੱਗਣ ‘ਤੇ ਤੁਰੰਤ ਪੂਰੇ ਪਿੰਡ ਨੂੰ ਸੀਲ ਕਰਕੇ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਸੂਚੀ ਤਿਆਰ ਕੀਤੀ ਗਈ।ਐਸ.ਡੀ.ਐਮ ਅਮਿਤ ਗੁਪਤਾ, ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਖ਼ੁਦ ਪਿੰਡ ਵਿੱਚ ਬੈਠ ਕੇ ਸਾਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਹਨ।
                 ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਪੋਜਟਿਵ ਕੇਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਆਈਸੋਲੇਟ ਕੀਤਾ ਗਿਆ ਹੈ।ਉਸ ਦੇ ਸੰਪਰਕ ਵਾਲੇ 10 ਪਰਿਵਾਕ ਮੈਂਬਰਾਂ ਨੂੰ ਘਰ ‘ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ੳਨ੍ਹਾਂ ਦੇ ਕਰੋਨਾ ਟੈਸਟ ਲਈ ਸੈਂਪਲ ਵੀ ਲਏ ਗਏ ਹਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …