ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ – ਥੋਰੀ
ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਜ਼ਿਲਾ੍ਹ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਅਨਾਜ ਮੰਡੀ ਅਤੇ ਸਿਵਲ
ਹਸਪਤਾਲ ਧੂਰੀ ਦਾ ਦੌਰਾ ਕੀਤਾ ਗਿਆ।ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਤਸੱਲੀ ਪ੍ਰਗਟ ਕਰਦਿਆਂ ਘਣਸ਼ਿਆਮ ਥੋਰੀ ਨੇ ਕਿਹਾ ਕਿ ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਿਵਲ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈ ਕੇ ਆਏ ਹਨ।ਜਿਥੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਐਮਰਜੈਂਸੀ ਤੋਂ ਸਿਵਲ ਹਸਪਤਾਲਾਂ ਵਿੱਚ ਬੇਲੋੜੀ ਭੀੜ ਇਕੱਠੀ ਨਾ ਕਰਨ। ਸਿਹਤ ਸਹੂਲਤਾਂ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ 150 ਦੇ ਕਰੀਬ ਪ੍ਰਾਈਵੇਟ ਡਾਕਟਰ ਜਿੰਨ੍ਹਾਂ ਵਿੱਚ ਆਯੁਰਵੈਦਿਕ ਅਤੇ ਹੋਮਿਓਪੈਥੀ ਦੇ ਡਾਕਟਰ ਵੀ ਸ਼ਾਮਲ ਹਨ, ਦੇ ਨਾਮ ਅਤੇ ਟੈਲ਼ੀਫੋਨ ਨੰਬਰਾਂ ਦੀ ਸੂਚਨਾ ਸ਼ਹਿਰ ਪੱਧਰ ‘ਤੇ ਆਨਲਾਈਨ ਪ੍ਰਕਾਸ਼ਿਤ ਕਰਵਾ ਦਿੱਤੀ ਗਈ ਹੈ ਅਤੇ ਲੋੜ ਪੈਣ ‘ਤੇ ਮਰੀਜ਼ ਘਰ ਬੈਠੇ ਆਪਣੀ ਬਿਮਾਰੀ ਬਾਰੇ ਦੱਸ ਕੇ ਇਹਨਾਂ ਡਾਕਟਰਾਂ ਪਾਸੋਂ ਮੁਫਤ ਮੈਡੀਕਲ ਸਲਾਹ ਲੈ ਸਕਦਾ ਹੈ।
ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਉਹਨਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਗੱਲ ਕਰਦਿਆਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਮਾਸਕ ਆਦਿ ਪਾ ਕੇ ਰੱਖਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ ਧੂਰੀ ਰਛਪਾਲ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ ਅਤੇ ਦਰਸ਼ਨ ਸਿੰਘ ਐਸ.ਐਚ.ਓ ਵੀ ਹਾਜ਼ਰ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media