Saturday, April 18, 2026

ਡਾਕਟਰੀ ਸਹਾਇਤਾ, ਚਿੰਤਾ ਤੇ ਤਣਾਅ ਬਾਰੇ ਸਲਾਹ ਲਈ ਡਾਇਲ ਕਰੋ 18001804104

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ Doctorਵਾਸਤੇ ਪੰਜਾਬ ਸਰਕਾਰ ਨੇ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ।ਲੋਕ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
              ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਤਾਲਾਬੰਦੀ ਦੇ ਮੱਦੇਨਜ਼ਰ ਤਣਾਅ ਨਾਲ ਜੁੜੇ ਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ ਪਲੇਟਫਾਰਮ, ਇਸ ਦੇ ਪ੍ਰੋਟੋਕੋਲ ਅਤੇ ਪ੍ਰੋਗਰਾਮ ਸਬੰਧੀ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ।ਉਨਾਂ ਕਿਹਾ ਕਿ ਇਸ ਕੌਂਸਲਿੰਗ ਰਾਹੀਂ ਆਈਸੋਲੇਸ਼ਨ, ਘਰੇਲੂ ਕਵਰਨਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੇ ਕਾਰਵਾਈ ਲਈ ਸਬੰਧਤ ਮਾਮਲੇ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਵੇਗਾ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …