Thursday, July 9, 2026

ਪਰਵਾਸੀਆਂ ਦੇ ਘਰ ਘਰੀ ਜਾ ਕੇ 150 ਪਰਿਵਾਰਾਂ ਨੂੰ ਦਿੱਤਾ ਰਾਸ਼ਨ – ਪੂਨਮ ਕਾਂਗੜਾ

ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਸਥਾਨਕ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਭੁੱਖਣ PPNJ1804202006ਭਾਣੇ ਬੈਠੇ ਪਰਵਾਸੀ ਮਜ਼ਦੂਰਾਂ ਕੋਲ ਪਹੁੰਚ ਕੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਅਤੇ ਮੁੱਖ ਸਰਪ੍ਰਸਤ ਦਲਿਤ ਵੈਲਫੇਅਰ ਸੰਗਠਨ ਪੰਜਾਬ ਖੁਦ ਘਰ-ਘਰ ਜਾ ਕੇ 150 ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਸੋਈ ਦਾ ਸਾਰਾ ਰਾਸ਼ਨ ਦਿੱਤਾ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ।ਬੰਦ ਦੌਰਾਨ ਜਿਥੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਲੋੜਵੰਦਾਂ ਨੂੰ ਰਾਸ਼ਨ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਹੀ ਸ਼ਹਿਰ ਦੀਆਂ ਚੰਗੀਆਂ ਕਲੋਨੀਆਂ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਬੈਠੇ ਸੈਂਕੜੇ ਪਰਵਾਸੀ ਮਜ਼ਦੂਰ ਪਰਿਵਾਰਾਂ ਕੋਲ ਰਾਸ਼ਨ ਸਮੱਗਰੀ ਲੈ ਕੇ ਨਾ ਤਾਂ ਪ੍ਰਸ਼ਾਸ਼ਨ ਹੀ ਪਹੁੰਚਿਆ ਅਤੇ ਨਾ ਹੀ ਅਜਿਹੇ ਏਰੀਏ ਵਿੱਚ ਰਹਿੰਦੇ ਪਰਵਾਸੀ ਪਰਿਵਾਰਾਂ ਉਪਰ ਕਿਸੇ ਹੋਰ ਦੀ ਕੋਈ ਨਜ਼ਰ ਪਈ ਸੀ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …