ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿੱਚ ਪਿਛਲੇ ਦਿਨੀਂ ਕੋਰੋਨਾ ਵਾਇਰਸ ਦੇ ਆਏ ਇੱਕ ਪਜ਼ੀਟਿਵ ਕੇਸ ਨੂੰ ਲੈ ਕੇ ਜਿਲ੍ਹਾ
ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤਾਂ ਜੋ ਇਲਾਕੇ ਦੇ ਬਾਕੀ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਾਕਟਰੀ ਅਮਲੇ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਯੋਜਨਾਬੱਧ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਉਪ ਮੰਡਲ ਮੈਜਿਸਟਰੇਟ ਵਿਕਰਮਜੀਤ ਸਿੰਘ ਪਾਂਥੇ, ਸਿਵਲ ਸਰਜਨ ਡਾ. ਰਾਜ ਕੁਮਾਰ, ਜਿਲ੍ਹਾ ਐਪੋਡੋਮੋਲਿਜਸਟ ਡਾ. ਉਪਾਸਨਾ ਸਮੇਤ ਭੂਮਸੀ ਮੁਹੱਲਾ ਖੇਤਰ ਦਾ ਦੌਰਾ ਕੀਤਾ ਗਿਆ।ਥੋਰੀ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੌ ਫੀਸਦੀ ਘਰਾਂ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜਿਥੇ ਸੈਨੇਟਾਈਜੇਸਨ ਪ੍ਰਕਿਰਿਆ ਕਰਵਾਈ ਜਾ ਰਹੀ ਹੈ ਉਥੇ ਹੀ ਸਿਹਤ ਵਿਭਾਗ ਦੀਆਂ 37 ਟੀਮਾਂ ਲਗਾਈਆਂ ਗਈਆਂ ਹਨ ਜਿਹੜੀਆਂ ਘਰ ਘਰ ਜਾ ਕੇ ਕੋਰੋਨਾਵਾਇਰਸ ਸਬੰਧੀ ਸਰਵੇਖਣ ਕਰਨਗੀਆਂ।
ਇਸ ਉਪਰੰਤ ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਹੋਰ ਉਚ ਅਧਿਕਾਰੀਆਂ ਨੇ ਭੂਮਸੀ ਚੌਂਕ ਵਿੱਚ ਵਿਸ਼ੇਸ਼ ਤੌਰ `ਤੇ ਦੌਰਾ ਕਰਕੇ ਉਥੇ ਕੰਮ ਕਰ ਰਹੀਆਂ ਮੈਡੀਕਲ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media