Saturday, April 18, 2026

ਕੋਰੋਨਾ ਵਾਇਰਸ ਪ੍ਰਕੋਪ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੀਆਂ ਔਰਤਾਂ ਮਹਾਨ – ਕਾਂਤਾ ਗੋਇਲ

ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਕਾਰਨ ਆਏ ਸੰਕਟ ਦੇ ਸਮੇਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ Kanta Goelਡਿਊਟੀਆਂ ਤੇ ਤਾਇਨਾਤ ਔਰਤਾਂ ਮਹਾਨ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਅਤੇ ਰਾਸ਼ਟਰਪਤੀ ਐਵਾਰਡੀ ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਅੱਜ ਦੇ ਨਾਜ਼ੁਕ ਸਮੇਂ ਔਰਤਾਂ ਕੋਰੋਨਾ ਵਾਇਰਸ ਦੇ ਖਤਰੇ ਨੂੰ ਮਿਟਾਉਣ ਲਈ ਸੰਘਰਸ਼ ਕਰ ਰਹੀਆਂ ਹਨ।ਆਪਣੇ ਪਰਿਵਾਰ ਅਤੇ ਜ਼ਿੰਦਗੀ ਨੂੰ ਦਾਅ ਤੇ ਲਾ ਕੇ ਸਮਾਜ ਲਈ ਔਰਤ ਦਾ ਇਹ ਬਹੁਤ ਵੱਡਾ ਉਪਕਾਰ ਵਾਲਾ ਕੰਮ ਹੈ।ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਅਗਰਵਾਲ ਸਭਾ ਪੰਜਾਬ ਵਲੋਂ ਆਉਣ ਵਾਲੇ ਸਮੇਂ ਵਿੱਚ ਇਸ ਸੰਕਟ ਦੇ ਸਮੇਂ ਡਿਊਟੀ ਨਿਭਾਅ ਰਹੀਆਂ ਔਰਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …