Saturday, April 18, 2026

ਏ.ਸੀ.ਪੀ ਅਨਿਲ ਕੋਹਲੀ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਲੋਕ ਸਭਾ ਮੈਂਬਰ, ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਰਹੇ ਮੌਜੂਦ

ਲੁਧਿਆਣਾ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਸਦੀਵੀ ਵਿਛੋੜਾ ਦੇ ਗਏ 52 ਸਾਲਾ ਏ.ਸੀ.ਪੀ ਅਨਿਲ ਕੋਹਲੀ ਦਾ Anil kohli ACPਅੱਜ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਕਰ ਦਿੱਤਾ ਗਿਆ।ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਲੁਧਿਆਣਾ (ਪੂਰਬੀ) ਦੇ ਵਿਧਾਇਕ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਕਈ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।ਜਿੰਨਾਂ ਨੇ ਕੋਹਲੀ ਦੇ ਦੇਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।
                   ਪੁਲਿਸ ਅਧਿਕਾਰੀ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਕਿਹਾ ਕਿ ਕੋਹਲੀ ਇੱਕ ਇਮਾਨਦਾਰ ਅਤੇ ਦ੍ਰਿੜਤਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ।ਇਸ ਬਿਮਾਰੀ ਦੇ ਚੱਲਦਿਆਂ ਉਨਾਂ ਨੂੰ ਜੋ ਵੀ ਡਿਊਟੀ ਸੌਂਪੀ ਗਈ, ਉਹ ਉਨਾਂ ਪੂਰੀ ਸ਼ਿੱਦਤ ਨਾਲ ਪੂਰੀ ਕੀਤੀ।
                   ਉਨਾਂ ਲੁਧਿਆਣਾ ਪੁਲਿਸ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਕੋਹਲੀ ਦੀ ਇਸ ਸ਼ਹੀਦੀ ਨੂੰ ਆਪਣੇ ਜ਼ਿਹਨ ਵਿੱਚ ਰੱਖਣ ਅਤੇ ਇਸ ਲੜਾਈ ਨੂੰ ਜਿੱਤਣ ਲਈ ਹੋਰ ਤਕੜੇ ਹੋ ਕੇ ਕੰਮ ਕਰਨ।ਉਨਾਂ ਕਿਹਾ ਪੰਜਾਬ ਪੁਲਿਸ ਆਪਣੀ ਬਹਾਦਰੀ ਲਈ ਜਾਣੀ ਜਾਂਦੀ ਹੈ।ਉਨਾਂ ਕਿਹਾ ਕਿ ਉਨਾਂ ਨੂੰ ਲੁਧਿਆਣਾ ਪੁਲਿਸ `ਤੇ ਪੂਰਾ ਮਾਣ ਹੈ।
                  ਉਨਾਂ ਇਹ ਵੀ ਅਪੀਲ ਕੀਤੀ ਕਿ ਇਸ ਸਥਿਤੀ ਵਿੱਚ ਡਿਊਟੀ ਕਰਦਿਆਂ ਅਧਿਕਾਰੀ ਅਤੇ ਮੁਲਾਜ਼ਮ ਨਿੱਜੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਡਿਊਟੀ ਦੌਰਾਨ ਸਮਾਜਿਕ ਦੂਰੀ, ਹੱਥਾਂ ਨੂੰ ਵਾਰ-ਵਾਰ ਧੋਣਾ, ਸੈਨੀਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਯਕੀਨੀ ਤੌਰ `ਤੇ ਕੀਤੀ ਜਾਵੇ।

                  ਜਿਕਰਯੋਗ ਹੈ ਕਿ 12 ਅਪ੍ਰੈਲ ਨੂੰ ਕਰੋਨਾ ਦਾ ਟੈਸਟ ਪਾਜ਼ਟਿਵ ਆਇਆ ਸੀ। ਉਨਾਂ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ।ਉਨਾਂ ਤੋਂ ਇਲਾਵਾ ਕਰ ਕੇ ਏ.ਸੀ.ਪੀ ਅਨਿਲ ਕੋਹਲੀ ਦੀ ਪਤਨੀ, ਉਨਾਂ ਦਾ ਸਕਿਓਰਟੀ ਗਾਰਡ ਅਤੇ ਐਸ.ਐਚ.ਓ ਦਾ ਕੋਰੋਨਾ ਟੈਸਟ ਵੀ ਪਾਜ਼ਟਿਵ ਆਇਆ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …