ਤਰਨ ਤਾਰਨ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸ਼ੱਕੀ ਮਰੀਜ਼ਜਾਂ ਦੇ 59 ਸੈਂਪਲ ਜਾਂਚ ਕਰਨ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਹਨ।ਬੀਤੇ ਦਿਨ ਜਾਂਚ ਲਈ ਭੇਜੇ ਗਏ ਹਨ, ਜਦਕਿ ਇਕ ਸੈਂਪਲ ਦੀ ਰਿਪੋਟਰ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ‘ਚ ਬਣੇ ਫਲੂ ਕਾਰਨਰ ਵਿੱਚ ਆਏ ਮਰੀਜ਼ਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਸਕਰੀਨਿੰਗ ਦੌਰਾਨ ਇਹ ਸੈਂਪਲ ਲਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਦੇ 35 ਸ਼ੱਕੀ ਮਰੀਜਾਂ ਦੇ ਸੈਂਪਲ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਸਨ, ਜਿੰਨ੍ਹਾਂ ਸਾਰਿਆਂ ਨਤੀਜੇ ਵੀ ਨੈਗੇਟਿਵ ਪਾਏ ਗਏ ਹਨ।
ਡੀ.ਸੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਈ ਵੀ ਕਰੋਨਾ ਵਾਇਰਸ (ਕੋਵਿਡ-19) ਤੋਂ ਪ੍ਰਭਾਵਿਤ ਕੋਈ ਕੇਸ ਨਹੀਂ ਹੈ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media