Friday, July 10, 2026

ਕੈਪਟਨ ਅਮਰਿੰਦਰ ਵਲੋਂ ਕੋਵਿਡ-19 ਕਾਰਨ ਏ.ਸੀ.ਪੀ ਤੇ ਕਾਨੂੰਗੋ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ Captain Amrinder 3ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ।
                 ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਏ.ਸੀ.ਪੀ ਨੂੰ ਇੱਕ ਦਲੇਰ ਅਧਿਕਾਰੀ ਵਜੋਂ ਯਾਦ ਕੀਤਾ, ਜਿਨਾਂ ਨੇ ਹਮੇਸ਼ਾਂ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਏ।ਪੰਜਾਬ ਪੁਲਿਸ ਫੋਰਸ ਵਿਚ ਉਨਾਂ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਹਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾ ਬਣੇ ਰਹਿਣਗੇ।ਏ.ਸੀ.ਪੀ ਅਨਿਲ ਕੋਹਲੀ ਨੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਖੇ ਆਖ਼ਰੀ ਸਾਹ ਲਿਆ।ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।
               ਇਸ ਦੌਰਾਨ ਇੱਕ ਹੋਰ ਟਵੀਟ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਅਸੀਂ ਕੋਵਿਡ-19 ਕਰਕੇ ਕੱਲ ਗੁਰਮੇਲ ਸਿੰਘ ਕਾਨੂੰਗੋ ਅਤੇ ਅੱਜ ਲੁਧਿਆਣਾ ਵਿਖੇ ਏ.ਸੀ.ਪੀ ਅਨਿਲ ਕੋਹਲੀ ਨੂੰ ਗੁਆ ਦਿੱਤਾ ਹੈ।ਸੰਕਟ ਦੀ ਇਸ ਘੜੀ ਵਿੱਚ ਸਾਡੇ ਕੋਰੋਨਾ ਜੰਗ ਦੇ ਯੋਧਿਆਂ ਨੂੰ ਗੁਆਉਣਾ ਸੂਬੇ ਲਈ ਇੱਕ ਵੱਡਾ ਨੁਕਸਾਨ ਹੈ।ਮੈਂ ਇਸ ਦੁੱਖ ਦੀ ਘੜੀ ਵਿੱਚ ਉਨਾਂ ਦੇ ਪਰਿਵਾਰਾਂ ਨਾਲ ਸ਼ਰੀਕ ਹਾਂ ਅਤੇ ਭਰੋਸਾ ਦਿੰਦਾ ਹਾਂ ਕਿ ਪੰਜਾਬ ਉਨਾਂ ਨਾਲ ਖੜਾ ਹੈ।“

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …