ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਅਧਿਕਾਰੀਆਂ ਏ.ਸੀ.ਪੀ ਅਨਿਲ ਕੋਹਲੀ ਅਤੇ
ਗੁਰਮੇਲ ਸਿੰਘ ਕਾਨੂੰਗੋ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਿਸੇ ਵੀ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋਣ `ਤੇ ਉਸ ਦੇ ਮੈਂਬਰਾਂ ਨੂੰ ਇੰਨੀ ਹੀ ਰਾਸ਼ੀ ਅਦਾ ਕੀਤੀ ਜਾਵੇਗੀ।
ਉਨਾਂ ਟਵੀਟ ਕਰਦਿਆਂ ਕਿਹਾ, ““ਕੋਵਿਡ-19 ਕਰਕੇ ਆਪਣੇ ਦੋ ਅਧਿਕਾਰੀਆਂ ਨੂੰ ਗੁਆਉਣ ਦਾ ਗਹਿਰਾ ਦੁੱਖ ਹੋਇਆ ਹੈ।ਇਨਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਫੈਸਲਾ ਕੀਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹੀ ਕੋਈ ਘਟਨਾ ਨਾ ਵਾਪਰੇ ਪਰ ਜੇ ਅਜਿਹਾ ਹੁੰਦਾ ਹੈ ਤਾਂ ਸੂਬਾ ਸਰਕਾਰ ਵਲੋਂ ਕੋਵਿਡ-19 ਕਰਕੇ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਿੱਤੇ ਜਾਣਗੇ।“
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media