Friday, July 10, 2026

ਕਣਕ ਦੀ ਖਰੀਦ ਲਈ ਪਾਸ ਦੀ ਕੋਈ ਕਮੀ ਨਹੀਂ – ਮੰਡੀ ਅਫਸਰ

ਪਾਸ ਲੈਣ ਲਈ ਕਿਸਾਨ ਆਪਣੇ ਆੜਤੀਏ ਨਾਲ ਸੰਪਰਕ ਕਰਨ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ Curfew Passਪੰਜਾਬ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਲੋਂੜੀਦੇ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸੇ ਵੀ ਕਿਸਾਨ ਨੂੰ ਪਾਸ ਦੇ ਮੁੱਦੇ ਉਤੇ ਕੋਈ ਮੁਸ਼ਿਕਲ ਨਹੀਂ ਆਵੇਗੀ।ਮੰਡੀ ਅਫਸਰ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਇਸ ਵਾਰ 55 ਮੰਡੀਆਂ ਬਣਾਈਆਂ ਗਈਆਂ ਹਨ, ਇਸ ਤੋਂ ਇਲਾਵਾ 9 ਸ਼ੈਲਰਾਂ ਨੂੰ ਵੀ ਆਰਜ਼ੀ ਤੌਰ ’ਤੇ ਮੰਡੀ ਵਜੋਂ ਵਰਤਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਡੀਆਂ ਵਿੱਚ ਕਰੋਨਾਵਾਇਰਸ ਦੇ ਮੱਦੇਨਜ਼ਰ ਕਣਕ ਦੀ ਫੌਰੀ ਖਰੀਦ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਜਾਣ ਲਈ ਪਾਸ ਲੈਣ ਵਾਸਤੇ ਕਿਸੇ ਐਪ ਦੀ ਬਜ਼ਾਏ ਆਪਣੇ ਆੜ੍ਹਤੀਏ ਤੱਕ ਪਹੁੰਚ ਕਰਨ ਦੀ ਅਪੀਲ ਵੀ ਕੀਤੀ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …