ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ
ਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।ਇਸ ਨੂੰ ਯਕੀਨੀ ਬਨਾਉਣ ਲਈ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜਿਸ ਵੀ ਵਿਅਕਤੀ ਨੇ ਮਾਸਕ ਨਾ ਪਾਉਣ ਦੀ ਕੁਤਾਹੀ ਕੀਤੀ ਉਸ ਦਾ ਚਲਾਨ ਕੱਟਿਆ ਜਾਵੇਗਾ।ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸ ਵਿੱਚ ਮਾਸਕ ਦੀ ਜਨਤਕ ਤੌਰ ’ਤੇ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media