ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ
ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅੰਤਿਮ ਅਰਦਾਸ ਕੀਤੀ ਗਈ।ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।ਸਮਾਗਮ ਸਮੇਂ ਭਾਈ ਨਿਰਮਲ ਸਿੰਘ ਦੇ ਸਪੁੱਤਰ ਅਮਿਤੇਸ਼ਵਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਕਿਹਾ ਕਿ ਲੋਹੀਆਂ ਵਿਖੇ ਬਣ ਰਹੀ ਆਈ.ਟੀ.ਆਈ ਦਾ ਨਾਂ ਭਾਈ ਨਿਰਮਲ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਭੇਜੇ ਸ਼ੋਕ ਸੰਦੇਸ਼ ਵਿਚ ਭਾਈ ਸਾਹਿਬ ਪ੍ਰਤੀ ਸੰਵੇਦਨਾ ਪ੍ਰਗਟਾਈ ਤੇ ਉਨ੍ਹਾਂ ਦੀ ਲੰਮੀ ਕੀਰਤਨ ਸੇਵਾ ਨੂੰ ਯਾਦ ਕੀਤਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਵੱਲੋਂ ਵੀ ਦਸਤਾਰਾਂ ਭੇਜੀਆਂ ਗਈਆਂ। ਸ਼੍ਰੋਮਣੀ ਰਾਗੀ ਸਭਾ, ਕਵੀਸ਼ਰ ਤੇ ਢਾਡੀ ਸਭਾ ਆਦਿ ਨੇ ਭਾਈ ਸਾਹਿਬ ਦੇ ਸਪੁੱਤਰ ਨੂੰ ਦਸਤਾਰਾਂ ਭੇਟ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਭਾਈ ਖਾਲਸਾ ਦੇ ਪਰਵਾਰਕ ਮੈਂਬਰਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਮੈਂਬਰ ਹਰਜਾਪ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਗਿਆਨੀ ਜਸਵੰਤ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਮੁਖਤਾਰ ਸਿੰਘ ਮੈਨੇਜਰ, ਜਸਵਿੰਦਰ ਸਿੰਘ ਦੀਨਪੁਰ, ਭਗਵੰਤਪਾਲ ਸਿੰਘ ਸੱਚਰ ਜਿਲ੍ਹਾ ਕਾਂਗਰਸ ਪ੍ਰਧਾਨ, ਸੁਖਵਿੰਦਰ ਸਿੰਘ ਝਬਾਲ, ਬਲਦੇਵ ਸਿੰਘ ਸਿਰਸਾ, ਬਾਬਾ ਨਾਹਰ ਸਿੰਘ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਹਰਪਾਲ ਸਿੰਘ ਡੀ.ਸੀ.ਪੀ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media