ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ 5 ਲੱਖ ਪੰਦਰਾਂ ਹਜ਼ਾਰ ਰੁਪਏ
ਗੁਰੂ ਕੇ ਲੰਗਰਾਂ ਲਈ ਦਿੱਤੇ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸੁਖਵਰਸ਼ ਸਿੰਘ ਪੰਨੂ ਨੇ ਪ੍ਰਚਾਰਕਾਂ ਵੱਲੋਂ ਇਕੱਠੀ ਕੀਤੀ ਰਾਸ਼ੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੌਂਪੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਦਿੱਲੀ ਨਿਵਾਸੀ ਹਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 30 ਕੁਇੰਟਲ ਪੰਜਾਬ, 15 ਕੁਇੰਟਲ ਆਲੂ ਤੇ ਪੰਜ ਕੁਇੰਟਲ ਟਮਾਟਰ ਭੇਜੇ ਹਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media