ਹੁਸ਼ਿਆਰਪੁਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ
ਹੁਣ ਤੱਕ 315 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 295 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 14 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਕੋਈ ਵੀ ਸੈਂਪਲ ਨਹੀਂ ਲਿਆ ਗਿਆ, ਜੋ ਜ਼ਿਲੇ ਲਈ ਚੰਗੀ ਖਬਰ ਹੈ।ਉਨਾਂ ਦੱਸਿਆ ਕਿ ਹੁਣ ਤੱਕ 6 ਪੋਜ਼ੀਟਿਵ ਕੇਸ ਹੀ ਸਾਹਮਣੇ ਆਏ ਹਨ, ਜਿਨਾਂ ਵਿਚੋਂ 3 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇਕ ਮਰੀਜ਼ ਹਰਭਜਨ ਸਿੰਘ ਦੀ ਮੌਤ ਹੋ ਚੁੱਕੀ ਹੈ।ਉਕਤ ਤੋਂ ਇਲਾਵਾ ਇਟਲੀ ਤੋਂ ਆਇਆ ਜ਼ਿਲੇ ਦੇ ਪਿੰਡ ਖਨੂਰ ਦਾ ਇਕ ਵਿਅਕਤੀ, ਜੋ ਅੰਮ੍ਰਿਤਸਰ ਦਾਖਲ ਸੀ, ਵੀ ਠੀਕ ਹੋ ਚੁੱਕਾ ਹੈ।ਉਨਾਂ ਦੱਸਿਆ ਕਿ ਦੋ ਪੋਜ਼ਟਿਵ ਮਰੀਜ਼ ਆਈਸੋਲੇਸ਼ਨ ਵਾਰਡ, ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਹਨ, ਜਿਹੜੇ ਠੀਕ ਹੋਣ `ਤੇ ਜਲਦੀ ਘਰ ਭੇਜ ਦਿੱਤੇ ਜਾਣਗੇ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media