ਫਰੀਦਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜ਼ਿਲੇ ਵਿੱਚ ਕੋਵਿਡ-19 ਦੀ ਜਾਗਰੂਕਤਾ ਤੇ ਰੋਕਥਾਮ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ
ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਜ਼ਿਲਾ ਐਪੀਡਿਮੋਲਿਜਸਟ ਡਾ. ਵਿਕਰਮਜੀਤ, ਡਾ. ਅਨੀਤਾ, ਆਰ.ਆਰ.ਟੀ ਟੀਮਾਂ, ਮੈਡੀਕਲ, ਪੈਰਾ-ਮੈਡੀਕਲ ਸਟਾਫ ਅਤੇ ਮਾਸ ਮੀਡੀਆ ਬਰਾਂਚ ਬੜੀ ਮੁਸ਼ੱਕਤ ਨਾਲ ਕੰਮ ਕਰ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵਲੋਂ ਕੁੱਲ 230 ਸੈਂਪਲ ਭੇਜੇ ਗਏ ਸਨ।227 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਫਰੀਦਕੋਟ ਦੇ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਸੀ।ਜਿੰਨਾਂ ਵਿੱਚੋਂ 1 ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਜਦਕਿ 2 ਪਾਜ਼ਟਿਵ ਮਰੀਜ਼ ਜੇਰੇ ਇਲਾਜ ਹਨ ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਮਰੀਜ਼ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਲਈ ਇਕਾਂਤਵਾਸ ਦਾ ਸਮਾਂ 28 ਦਿਨ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media