Saturday, June 27, 2026

ਫ਼ਲ ਤੇ ਸਬਜ਼ੀ ਵਾਲਿਆਂ ਦਾ ਅਚਨਚੇਤ ਨਰੀਖਣ, ਕਰਫਿਊ ਪਾਸ ਨਾ ਹੋਣ `ਤੇ 70 ਦੇ ਕਰੀਬ ਕੱਟੇ ਚਲਾਣ

ਮਾਸਕ ਤੇ ਦਸਤਾਨੇ ਨਾ ਹੋਣ `ਤੇ ਕਰਫਿਊ ਪਾਸ ਵੀ ਰੱਦ ਹੋਵੇਗਾ – ਪੂਨਮਦੀਪ ਕੌਰ

ਪਟਿਆਲਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਜਰੂਰੀ Sabji Rehri 1ਵਸਤਾਂ ਦੀ ਸਪਲਾਈ ਯਕੀਨੀ ਬਣਾਈ ਰੱਖਣ ਲਈ ਫ਼ਲ ਤੇ ਸਬਜ਼ੀਆਂ ਘਰ-ਘਰ ਪਹੁੰਚਾਉਣ ਲਈ ਜਾਰੀ ਕੀਤੇ ਗਏ ਪਾਸ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਦੀਆਂ ਟੀਮਾਂ ਨੇ ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ।ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ 70 ਦੇ ਕਰੀਬ ਰੇਹੜੀ/ ਥ੍ਰੀਵੀਲ੍ਹਰ ਵਾਲਿਆਂ ਕੋਲ ਕਰਫਿਊ ਪਾਸ ਨਾ ਹੋਣ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ ਹਨ ਅਤੇ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ।
             ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇੱਕ ਜਗ੍ਹਾ ਖੜ੍ਹ ਕੇ ਫ਼ਲਾਂ ਤੇ ਸਬਜ਼ੀਆਂ ਦੀ ਵਿਕਰੀ ਕਰਨ ਵਾਲਿਆਂ ਦੇ ਪਾਸ ਰੱਦ ਕੀਤੇ ਜਾਣਗੇ।ਇਸ ਤੋਂ ਬਿਨ੍ਹਾਂ ਆਪਣੇ ਨਿਰਧਾਰਤ ਖੇਤਰ ਤੋਂ ਬਾਹਰ ਜਾ ਕੇ ਅਤੇ ਕਿਸੇ ਹੋਰ ਦੇ ਪਾਸ `ਤੇ ਵੀ ਵਿਕਰੀ ਕਰਨ ਵਾਲਿਆਂ ਵਿਰੁੱਧ ਵੀ ਸਖ਼ਤੀ ਵਰਤੀ ਜਾਵੇਗੀ।ਉਨ੍ਹਾਂ ਹੋਰ ਦੱਸਿਆ ਕਿ ਇਸ ਦੌਰਾਨ ਰੇਹੜੀਆਂ ਤੇ ਥ੍ਰੀਵੀਲ੍ਹਰਾਂ `ਤੇ ਸਬਜ਼ੀਆਂ ਤੇ ਫ਼ਲ ਵੇਚ ਰਹੇ ਵੈਂਡਰਾਂ ਦੀ ਸਿਹਤ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਆਖਿਆ ਗਿਆ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …