Monday, November 23, 2026

ਮਲਕੀਤ ਸਿੰਘ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਵਜੋਂ ਸੰਭਾਲਿਆ ਅਹੁੱਦਾ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬਦਲੀਆਂ ਦੌਰਾਨ ਮਲਕੀਤ ਸਿੰਘ ਜ਼ਿਲ੍ਹਾ ਸਿੱਖਿਆ PPNJ2104202003ਅਫ਼ਸਰ (ਸ.ਸ) ਮੁਕਤਸਰ ਤੋਂ ਬਦਲ ਕੇ ਜਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਵਿਖੇ ਤੈਨਾਤ ਕੀਤੇ ਗਏ ਸਨ। ਉਹਨਾਂ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਨੇ ਆਪਣੇ ਸ਼ਬਦਾਂ ਵਿੱਚ ਬਿਆਨ ਕੀਤਾ ਕਿ ਮਾਨਯੋਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਜਿਲ੍ਹੇ ਵਿੱਚ ਸਿੱਖਿਆ ਸਬੰਧੀ ਨੀਤੀਆਂ ਨੂੰ ਪੂਰਨ ਤੌਰ ‘ਤੇ ਲਾਗੂ ਕੀਤਾ ਜਾਵੇਗਾ।
                 ਉਹਨਾਂ ਨਾਲ ਮੁਕਤਸਰ ਜਿਲ੍ਹੇ ਨਾਲ ਸਬੰਧਤ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸ.ਸ) ਕਪਿਲ ਸ਼ਰਮਾ, ਜੂਨੀਅਰ ਸਹਾਇਕ, ਅਮਰਦੀਪ ਸਿੰਘ ਸੰਧੂ, ਮੁੱਖ ਅਧਿਆਪਕ ਹਰਮੀਤ ਸਿੰਘ, ਪੀ.ਈ.ਟੀ ਪਰਵੀਨ ਪਾਲ ਸਿੰਘ ਹਾਜਰ ਸਨ। ਇਸ ਸਮੇਂ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸ.ਸ) ਡਾ: ਓਮ ਪ੍ਰਕਾਸ਼ ਸੇਤੀਆ, ਸਰਵਜੀਤ ਸਿੰਘ, ਸੈਕਸ਼ਨ ਅਫਸਰ ਸ਼੍ਰੀਮਤੀ ਗੀਤਾਂਜਲੀ ਸ਼ਰਮਾ, ਸੁਪਰਡੈਂਟ ਰਾਕੇਸ਼ ਜੈਨ ਅਤੇ ਸੁਰਿੰਦਰ ਸਿੰਘ ਭਰੂਰ ਵਲੋਂ ‘ਜੀ ਆਇਆ’ ਨੂੰ ਆਖਿਆ ਗਿਆ ਅਤੇ ਸ਼ੁਭਕਾਮਨਾਂਵਾਂ ਦਿੱਤੀਆਂ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …