ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ
ਓੁਬਰਾਏ ਵੱਲੋਂ ਕੋਵਿਡ-19 (ਕਰੋਨਾ ਵਾਇਰਸ) ਦੀ ਮਹਾਮਾਰੀ ਦੀ ਲਪੇਟ ਵਿੱਚ ਆਏ ਮਰੀਸ਼ਾਂ ਅਤੇ ਸ਼ੱਕੀ ਵਿਅਕਤੀਆਂ ਦੇ ਇਲਾਜ਼ ਅਤੇ ਜਾਂਚ ਕਰ ਰਹੇ ਡਾਕਟਰਾਂ ਅਤੇ ਹੋਰ ਸਟਾਫ ਲਈ ਸਮੱੂਚੇ ਜਿਲ੍ਹੇ ਪ੍ਰਸਾਸਨ ਨੂੰ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ 3 ਪਰਤੀ ਵਾਲੇ ਮਾਸਕ ਦਿੱਤੇ ਗਏ।ਜਿਸ ਅਧੀਨ ਅੱਜ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਦਿੱਤੇ ਉਪਰੋਕਤ ਸਮਾਨ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਂਬਰ ਹਰਮਿੰਦਰ ਸਿੰਘ ਵੱਲੋਂ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੂੰ ਭੇਂਟ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾ. ਰਾਕੇਸ ਸਰਪਾਲ, ਜਤਿੰਦਰ ਸ਼ਰਮਾ ਪੀ.ਏ ਟੂ ਡੀ.ਸੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media