ਗ਼ੈਰ ਪੀ.ਡੀ.ਐਸ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ
ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪਣਾਲੀ (ਪੀ.ਡੀ.ਐਸ) ਅਧੀਨ ਆਉਂਦੇ ਹੋਣ ਜਾਂ ਨਹੀਂ।ਆਪਣੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੀਆਂ੍ਰ ਬਾਹਰਲੀਆਂ ਵਾਰਡਾਂ ਲਈ 1000 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੇ 5 ਟਰੱਕ ਰਵਾਨਾ ਕਰਨ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਲੋੜਵੰਦ ਪਰਿਵਾਰ ਜਾਂ ਪਰਵਾਸੀ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ, ਜਿਨ੍ਹਾਂ ਦੀ ਪਾਲਣਾ ਕਰਦਿਆਂ ਰਾਸ਼ਨ ਵੰਡਿਆ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਨੀਲੇ ਕਾਰਡ ਧਾਰਕਾਂ ਨੂੰ ਇਕ ਵਾਰ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਇਨ੍ਹਾਂ ਕਾਰਡ ਧਾਰਕਾਂ ਨੂੰ ਦੂਜੀ ਵਾਰ ਰਾਸ਼ਨ ਦੀ ਵੰਡ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਹੋਏ ਸਨ, ਉਨ੍ਹਾਂ ਨੂੰ ਦਿੱਕਤ ਸੀ, ਜਿਸ ਨੂੰ ਦੂਰ ਕੀਤਾ ਜਾ ਰਿਹਾ ਹੈ।
ਮੁਸ਼ਕਲ ਦੀ ਇਸ ਘੜੀ ਦਾ ਰਲ ਮਿਲ ਕੇ ਸਾਹਮਣਾ ਕਰਨ ਦੀ ਅਪੀਲ ਕਰਦਿਆਂ ਸੋਨੀ ਨੇ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ, ਸਗੋਂ ਜਾਗਰੂਕਤਾ ਨਾਲ ਇਸ ਦਾ ਡਟ ਕੇ ਸਾਹਮਣਾ ਕਰੋ ਅਤੇ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਘਰਾਂ ਵਿਚ ਹੀ ਰਹੋ।ਇਸ ਮੌਕੇ ਵਿਕਾਸ ਸੋਨੀ, ਰਾਘਵ ਸੋਨੀ, ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Punjab Post Daily Online Newspaper & Print Media