ਫਾਜ਼ਿਲਕਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਪਿੰਡ ਕਾਹਨੇ ਵਾਲੀ ਵਿਖੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜੋ ਕਿ ਬਾਹਰੋ ਮਹਾਰਾਸ਼ਟਰ
ਸਾਈਡ ਤੋਂ ਆਇਆ ਸੀ ਤੇ ਇਸ ਦੇ ਮੌਤ ਬਾਰੇ ਇਕ ਦਮ ਅਫਵਾਹ ਫੈਲ ਗਈ ਸੀ ਕਿ ਉਪਰੋਕਤ ਵਿਅਕਤੀ ਦੀ ਮੌਤ ਕੋਰੋਨਾ ਨਾਲ ਹੋ ਗਈ।ਜਦੋਂਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਤੁਰੰਤ ਆਪਣੀ ਟੀਮ ਭੇਜ ਕੇ ਉਸ ਸਮੇਤ ਸਾਰੇ 8 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜੋ ਸਾਰੇ ਨੈਗੇਟਿਵ ਪਾਏ ਗਏ।ਫਾਜ਼ਿਲਕਾ ਵਾਸੀਆਂ ਦੇ ਲਈ ਇੱਕ ਵੱਡੀ ਰਾਹਤ ਦੀ ਖਬਰ ਹੈ।
ਸਿਵਲ ਸਰਜਨ ਫਾਜ਼ਿਲਕਾ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਅਫਵਾਹ ਤੋਂ ਬਚਣ ਲਈ ਉਨ੍ਹਾਂ ਜ਼ਿਲੇ੍ਹ ਦੇ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਹੈ ਕਿ ਸੰਕਟ ਦੀ ਘੜੀ ਵਿੱਚ ਆਮ ਲੋਕਾਂ ਤੱਕ ਸਹੀ ਜਾਣਕਾਰੀ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਹਰ ਬਲਾਕ ਵਿੱਚ ਬੀ.ਈ.ਈ ਕੰਮ ਕਰ ਰਹੇ ਹਨ ਜੋ ਕਿ ਲੋਕਾਂ ਤੱਕ ਸਿਹਤ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਹਨ।ਲੋਕਾਂ ਨੂੰ ਜਾਗਰੂਕ ਕਰਨ ਵਿੱਚ ਭਾਵੇਂ ਮੀਡੀਆ ਵੱਲੋਂ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਪਰ ਫਿਰ ਵੀ ਕਈ ਵਾਰ ਇਕ ਗਲਤ ਸੂਚਨਾ ਸਾਰੇ ਵਰਕਰਾਂ/ਡਾਕਟਰਾਂ ਅਤੇ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਨੋਬਲ ਨੂੰ ਠੇਸ ਪਹੁੰਚਾ ਸਕਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗਲਤ ਅਫਵਾਹਾਂ ਤੋਂ ਸੁਚੇਤ ਰਹਿਣ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media