Wednesday, April 29, 2026

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਜ਼ੇਰੇ ਇਲਾਜ ਕੋਰੋਨਾ ਮਰੀਜ਼ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲ

ਫਿਰੋਜ਼ਪੁਰ 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਜ਼ੇਰੇ Balbir Rana Sodhiਇਲਾਜ ਕੋਰੋਨਾ ਪਾਜ਼ਟਿਵ ਪੰਜਾਬ ਪੁਲਿਸ ਦੇ ਜਵਾਨ ਨਾਲ ਵੀਡੀਓ ਕਾਲ ਦੇ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਹਾਲਚਾਲ ਪੁੱਛਿਆ।ਉਨ੍ਹਾਂ ਮਰੀਜ਼ ਦੇ ਹੋ ਰਹੇ ਇਲਾਜ, ਉਸ ਨੂੰ ਸਿਵਲ ਹਸਪਤਾਲ ਵਿਚ ਡਾਕਟਰੀ ਮਦਦ ਅਤੇ ਉਸ ਦੀ ਰੋਜ਼ਾਨਾ ਹੋ ਰਹੇ ਸੁਧਾਰ ਬਾਰੇ ਜਾਣਕਾਰੀ ਲਈ।ਰਾਣਾ ਸੋਢੀ ਨੇ ਮਰੀਜ਼ ਨੂੰ ਕਿਹਾ ਕਿ ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ।ਕੈਬਨਿਟ ਮੰਤਰੀ ਨੇ ਮਰੀਜ਼ ਨੂੰ ਆਖਿਆ ਕਿ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ 34 ਲੋਕਾਂ ਦੇ ਕੋਰੋਨਾ ਰਿਪੋਰਟਾਂ ਦੇ ਟੈਸਟ ਨੈਗੇਟਿਵ ਆਏ ਹਨ, ਜਿਸ ਨਾਲ ਹੁਣ ਸਾਰੇ ਸੁਰੱਖਿਅਤ ਹਨ।
                  ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਦੇ ਜਵਾਨ ਪਰਮਜੋਤ ਸਿੰਘ ਦੀ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕਰਦੇ ਹਨ ਅਤੇ ਉਹ ਕਿਸੀ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨੂੰ ਬੇਝਿਜਕ ਫ਼ੋਨ ਕਰ ਸਕਦੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …