Friday, April 24, 2026

ਜਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਕੋਰੋਨਾ ਪਾਜ਼ਟਿਵ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ

ਦੂਜੀ ਕੋਰੋਨਾ ਪਾਜ਼ਟਿਵ ਔਰਤ ਦੇ ਸੈਂਪਲ ਮੁੜ ਜਾਂਚ ਲਈ ਭੇਜੇ ਜਾਣਗੇ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਔਰੰਗਾਬਾਦ ਤੋਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ Corona Virusਵਿੱਚ ਆਈਆਂ 2 ਔਰਤਾਂ ਨੂੰ ਕੋਰੋਨਾ ਪਾਜ਼ਟਿਵ ਪਾਏ ਜਾਣ ’ਤੇ ਗਿਆਨ ਸਾਗਰ ਹਸਪਤਾਲ, ਬਨੂੜ ਵਿਖੇ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇਕ ਔਰਤ ਦੇ ਕੋਰੋਨਾ ਸਬੰਧੀ ਦੋਵੇਂ ਟੈਸਟ ਨੈਗੇਟਿਵ ਆਉਣ ’ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਉਸ ਨੂੰ ਖਮਾਣੋਂ ਵਿਖੇ 15 ਦਿਨ ਲਈ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਪਾਈ ਗਈ ਦੂਜੀ ਔਰਤ ਦੇ ਦੁਬਾਰਾ ਸੈਂਪਲ ਲੈ ਕੇ ਕੱਲ੍ਹ ਜਾਂਚ ਲਈ ਭੇਜੇ ਜਾਣਗੇ।
               ਸਿਵਲ ਸਰਜਨ ਨੇ ਕਿਹਾ ਕਿ ਅਤਿ ਜਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਤੇ ਜਦੋਂ ਵੀ ਘਰੋਂ ਬਾਹਰ ਨਿਕਲਨਾ ਹੈ, ਉਦੋਂ ਮਾਸਕ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …