ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਆਪਣੀ ਮਾਤਾ ਸਵਰਗੀ ਬੀਬੀ
ਗੁਰਮੀਤ ਕੌਰ ਦੇ ਨਾਂ ’ਤੇ ਲੰਗਰ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਵੱਲੋਂ 11-11 ਹਜ਼ਾਰ ਰੁਪਏ ਦੀ ਰਾਸ਼ੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਨੂੰ ਭੇਟ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਸਤਿੰਦਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media