Tuesday, July 21, 2026

ਲੌਂਗੋਵਾਲ ਨੇ ਸੀਨੀਅਰ ਪੱਤਰਕਾਰ ਨਾਲ ਚੰਡੀਗੜ ਪੁਲਿਸ ਵੱਲੋਂ ਦੁਰਵਿਹਾਰ ਦੀ ਨਿੰਦਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ Longowal4ਦਵਿੰਦਰਪਾਲ ਸਿੰਘ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਦੁਰਵਿਹਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਇੱਕ ਪਾਸੇ ਤਾਂ ਮੌਜੂਦਾ ਸੰਕਟਮਈ ਸਮੇਂ ਦੌਰਾਨ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ ਅਤੇ ਕੋਰੋਨਾ ਵਾਇਰਸ ਦੀ ਭਿਆਨਕਤਾ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਕੁਝ ਸਰਕਾਰੀ ਨੁਮਾਇੰਦਿਆਂ ਦੀ ਵਜ੍ਹਾ ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।ਇਸ ਮੰਦਭਾਗੀ ਕਾਰਵਾਈ ਕਰਨ ਵਾਲੇ ਮੁਲਾਜ਼ਮਾਂ ਨੂੰ ਸਖਤ ਸਜਾਵਾਂ ਮਿਲਣੀਆਂ ਹੀ ਚਾਹੀਦੀਆਂ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …