Sunday, September 20, 2026

ਮਜੀਠਾ ਵਿਚ ਬਿਕਰਮ ਸਿੰਘ ਮਜੀਠੀਆ ਨੇ ਸ਼ੁਰੂ ਕੀਤੀ ਸੈਨੇਟਾਈਜ਼ੇਸ਼ਨ ਮੁਹਿੰਮ

ਮਜੀਠਾ, 22 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕੇ ‘ਚ ਵੱਡੀ ਸੈਨੇਟਾਈਜੇਸ਼ਨ PPNJ2204202003ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੀਟਾਣੂਨਾਸ਼ਕਾਂ ਨਾਲ ਭਰੇ ਟੈਂਕਾਂ ਨਾਲ ਸੈਨੇਟਾਈਜ਼ੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮਜੀਠੀਆ ਨੇ ਕਿਹਾ ਕਿ  ਸਰਕਾਰ ਨੂੰ ਕੋਵਿਡ-19 ਖ਼ਿਲਾਫ ਆਪਣੀ ਰਣਨੀਤੀ ਬਦਲਣੀ ਪਵੇਗੀ, ਕਿਉਂਕਿ ਗੁਆਂਢੀ ਰਾਜ ਹਰਿਆਣਾ ਵਿਚ ਕੋਵਿਡ ਕੇਸਾਂ ਦੀ ਗਿਣਤੀ ਪੰਜਾਬ ਜਿੰਨੀ ਹੋਣ ਦੇ ਬਾਵਜੂਦ ਉਥੇ ਸਿਰਫ ਤਿੰਨ ਮੌਤਾਂ ਹੋਈਆਂ ਹਨ ਜਦਕਿ ਪੰਜਾਬ ਵਿਚ 16 ਮੌਤਾਂ ਹੋ ਚੁੱਕੀਆਂ ਹਨ। ਇਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਸੂਬੇ ਅੰਦਰ ਇਸ ਬੀਮਾਰੀ ਨੂੰ ਨੱਥ ਪਾਉਣ ਵਿਚ ਨਾਕਾਮ ਹੋ ਰਹੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …