Saturday, September 19, 2026

ਬਰਤਾਨੀਆ ’ਚ ਸਿੱਖ ਡਾਕਟਰ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ ਵਿਚ ਸਿੱਖ ਡਾਕਟਰ ਮਨਜੀਤ ਸਿੰਘ SGPC Logoਰਿਆਤ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਡਾ. ਮਨਜੀਤ ਸਿੰਘ ਰਿਆਤ ਜੋ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸੰਸਾਰ ਤੋਂ ਤੁਰ ਗਏ ਨੂੰ ਉਹ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਨਾਲ ਲੌਂਗੋਵਾਲ ਨੇ ਬਰਤਾਨੀਆ ਅੰਦਰ 80 ਦੇ ਕਰੀਬ ਡਾਕਟਰਾਂ, ਨਰਸਾਂ ਤੇ ਹੋਰ ਸਿਹਤ ਕਰਮੀਆਂ ਸਮੇਤ ਪੂਰੇ ਵਿਸ਼ਵ ਵਿੱਚ ਹੋਏ ਜਾਨੀ ਨੁਕਸਾਨ ਪ੍ਰਤੀ ਵੀ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਅੰਦਰ ਕੋਰੋਨਾ ਮਹਾਂਮਾਰੀ ਸਮੇਂ ਵੀ ਸਿਹਤ ਕਰਮੀਆਂ ਵੱਲੋਂ ਆਪਣੀ ਜਾਨ ਖਤਰੇ ਵਿਚ ਪਾ ਕੇ ਮਨੁੱਖਤਾ ਦੇ ਭਲੇ ਲਈ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਲੋਕਾਂ ਨੂੰ ਬਚਾਉਣ ਲਈ ਸਿਹਤ ਅਮਲਾ ਤਨਦੇਹੀ ਨਾਲ ਡਿਊਟੀ ਕਰ ਰਿਹਾ ਹੈ।ਇਸ ਤੋਂ ਇਲਾਵਾ ਬਹੁਤ ਸਾਰੀਆਂ ਹੋਰ ਸੇਵਾਵਾਂ ਵੀ ਇਸ ਔਖੇ ਸਮੇਂ ਸਭ ਲਈ ਸਹਾਈ ਹੋ ਰਹੀਆਂ ਹਨ।ਅਸੀਂ ਸਭ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹਾਂ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …