Saturday, June 27, 2026

ਖਾਲਸਾ ਏਡ ਦੇ ਸੇਵਾਦਾਰ ਇੰਦਰਜੀਤ ਸਿੰਘ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖਾਲਸਾ ਏਡ ਨਾਲ ਸਬੰਧਤ ਗੁਰਸਿੱਖ ਨੌਜਵਾਨ ਇੰਦਰਜੀਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ Khalsa Aidਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ’ਚ ਲੱਗੇ ਇੱਕ ਗੁਰਸਿੱਖ ਦਾ ਤੁਰ ਜਾਣਾ ਬੇਹੱਦ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਖਾਲਸਾ ਏਡ ਨੇ ਆਪਣੀਆਂ ਸੇਵਾਵਾਂ ਨਾਲ ਵਿਸ਼ਵ ਪੱਧਰ ’ਤੇ ਪਛਾਣ ਕਾਇਮ ਕੀਤੀ ਹੈ। ਇਸ ਦੇ ਸੇਵਾਦਾਰ ਮਨੁੱਖਤਾ ਦੀ ਮੱਦਦ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ। ਇਸ ਨੇ ਸਿੱਖਾਂ ਦਾ ਨਾਂ ਆਪਣੇ ਕਾਰਜਾਂ ਨਾਲ ਉੱਚਾ ਕੀਤਾ ਹੈ।ਗੁਰੂ ਸਾਹਿਬ ਅੱਗੇ ਹੈ ਕਿ ਉਹ ਇੰਦਰਜੀਤ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …